ਨੌਜਵਾਨਾਂ ਨੂੰ ਮਿਲਣਗੇ ਨੌਕਰੀ ਦੇ ਨਿਯੁਕਤੀ ਪੱਤਰ
ਟੈਗੋਰ ਥੀਏਟਰ ਵਿਖੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੁਆਰਾ ਨਵੇਂ ਚੁਣੇ ਗਏ 520 ਕਲਰਕ ਕਮ ਡਾਟਾ ਐਂਟਰੀ ਓਪਰੇਟਰਾਂ ਨੂੰ 09 ਜਨਵਰੀ, 2024 ਨੂੰ ਨਿਯੁਕਤੀ ਪੱਤਰ ਵੰਡੇ ਗਏ ਅਤੇ ਉਹਨਾਂ ਕਿਹਾ ਕਿ ਆਉਣ ਵਾਲੀ 18 ਜਨਵਰੀ ਨੂੰ ਹੋਰ 590 ਉਮੀਦਵਾਰਾਂ ਨੂੰ ਨੌਕਰੀ ਲਈ ਨਿਯੁਕਤੀ ਪੱਤਰ ਵੰਡੇ ਜਾਣਗੇ।
ਉਹਨਾਂ ਕਿਹਾ ਕਿ ਹੁਣ ਤੱਕ ਮੌਜੂਦਾ ਸਰਕਾਰ ਦੁਆਰਾ 40 ਹਜ਼ਾਰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ ਅਤੇ ਇਹ ਨਵੀਆਂ ਨੌਕਰੀਆਂ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ।
ਆਉਣ ਵਾਲੀਆਂ ਭਰਤੀਆਂ
ਮੌਜੂਦਾ ਪੰਜਾਬ ਸਰਕਾਰ ਦੇ ਦੁਆਰਾ ਹਰ ਸਾਲ ਭਰਤੀਆਂ ਦਾ ਵਾਅਦਾ ਕੀਤਾ ਗਿਆ ਹੈ ਅਤੇ ਹਰ ਸਾਲ ਜਨਵਰੀ ਮਹੀਨੇ ਵਿੱਚ ਪੰਜਾਬ ਪੁਲਿਸ ਦੇ ਵਿੱਚ ਭਰਤੀਆਂ ਦਾ ਇਸ਼ਤਿਹਾਰ ਜਾਰੀ ਕਰਨ ਦੀ ਗੱਲ ਆਖੀ ਗਈ ਸੀ ਜਿਸ ਦੇ ਅਨੁਸਾਰ 2024 ਦੀਆਂ ਭਰਤੀਆਂ ਦਾ ਇਸ਼ਤਿਹਾਰ ਵੀ ਜਲਦੀ ਹੀ ਦੇਖਣ ਨੂੰ ਮਿਲੇਗਾ।
Post a Comment
0 Comments