Punjab Patwari New Recruitment
ਪੰਜਾਬ ਦੇ ਮੁੱਖ ਮੰਤਰੀ ਸ੍ਰੀਮਾਨ ਭਗਵੰਤ ਸਿੰਘ ਮਾਨ ਜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਜਲਦੀ ਹੀ ਨਵੇਂ ਪਟਵਾਰੀਆਂ ਦੀ ਭਰਤੀ ਕੀਤੀ ਜਾਵੇਗੀ ਜਿਸ ਨਾਲ ਪੰਜਾਬ ਵਿੱਚ ਖਾਲੀ ਪਾਈਆਂ ਅਸਾਮੀਆਂ ਨੂੰ ਭਰਿਆ ਜਾ ਸਕੇਗਾ ਅਤੇ ਇਸ ਨਾਲ ਹੋਣ ਵਾਲੇ ਸਾਰੇ ਕੰਮਾਂ ਕਾਜਾਂ ਨੂੰ ਵੀ ਜਲਦੀ ਅਤੇ ਅਸਾਨੀ ਨਾਲ ਕੀਤਾ ਜਾ ਸਕੇਗਾ। ਸਰਕਾਰ ਦੁਆਰਾ 16000 ਨਵੀਆਂ ਭਰਤੀਆਂ ਕੀਤੀਆਂ ਜਾਣੀਆਂ ਹਨ, ਜਿਨ੍ਹਾਂ ਵਿੱਚੋਂ ਵੱਖ ਵੱਖ ਵਿਭਾਗਾਂ ਵਿੱਚ ਉਮੀਦਵਾਰ ਭਰਤੀ ਕੀਤੇ ਜਾਣੇ ਹਨ।
Punjab Patwari New Recruitment |
ਪੁਰਾਣੀ ਪਟਵਾਰੀ ਭਰਤੀ
ਪਿਛਲੇ ਸਾਲ ਦੌਰਾਨ ਕੀਤੀ ਗਈ ਭਰਤੀ ਨਾਲ ਸੰਬੰਧਿਤ 741 ਪਟਵਾਰੀਆਂ ਦੀ 18 ਮਹੀਨਿਆਂ ਦੀ ਸਿਖਲਾਈ ਵਿੱਚੋਂ 15 ਮਹੀਨਿਆਂ ਦੀ ਸਿਖਲਾਈ ਪੂਰੀ ਹੋ ਗਈ ਹੈ ਜਿਨ੍ਹਾਂ ਨੂੰ ਜਲਦੀ ਹੀ ਫੀਲਡ ਵਿੱਚ ਰੈਗੂਲਰ ਪਟਵਾਰੀ ਵਜੋਂ ਡਿਊਟੀ ਉਤੇ ਲਗਾਇਆ ਜਾਵੇਗਾ।
ਨਵੀਂ ਪਟਵਾਰੀ ਭਰਤੀ
ਇਸ ਸਾਲ ਹੋਈ 710 ਪਟਵਾਰੀਆਂ ਦੀ ਭਰਤੀ ਲਈ ਪੇਪਰ ਹੋ ਚੁੱਕਾ ਹੈ ਅਤੇ ਇਸ ਨਾਲ ਸੰਬੰਧਿਤ ਉਮੀਦਵਾਰਾਂ ਦੀਆਂ ਲਿਸਟਾਂ ਜਾਰੀ ਹੋ ਚੁੱਕੀਆਂ ਹਨ, ਜਿਨ੍ਹਾਂ ਨੂੰ ਜਲਦੀ ਹੀ ਸਾਰੀ ਕਾਰਵਾਈ ਪੂਰੀ ਕਰਦਿਆਂ ਸਿਖਲਾਈ ਲਈ ਭੇਜਣ ਲਈ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।
ਆਉਣ ਵਾਲੀ ਪਟਵਾਰੀ ਭਰਤੀ
ਮਾਨ ਸਰਕਾਰ ਦੁਆਰਾ ਇਸ ਸਾਲ 586 ਨਵੇਂ Punjab Patwari ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ, ਜਿਸ ਨਾਲ ਸੰਬੰਧਿਤ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕਰ ਦਿੱਤਾ ਜਾਵੇਗਾ। ਇਸ ਨਾਲ ਸੰਬੰਧਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪਟਵਾਰੀ ਦੀਆਂ 586 ਆਸਾਮੀਆਂ ਦੀ ਭਰਤੀ ਜਲਦੀ ਹੀ ਕੀਤੀ ਜਾਵੇਗੀ ਅਤੇ ਸਿੱਧਾ ਮੈਰਿਟ ਦੇ ਅਧਾਰ ਉੱਤੇ ਇਹ ਭਰਤੀ ਕੀਤੀ ਜਾਵੇਗੀ ਅਤੇ ਯੋਗ ਉਮੀਦਵਾਰਾਂ ਨੂੰ ਅੱਗੇ ਆਉਣ ਦਾ ਮੌਕਾ ਮਿਲੇਗਾ।
Post a Comment
0 Comments